ਫਤਹਿਗੜ੍ਹ ਚੂੜੀਆਂ 18ਮਈ (ਪੰਕਜ ਪਾਂਧੀ) ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮੌਕੇ ਮਨਾਏ ਜਾ ਰਹੇ ਨਰਸਿੰਗ ਵੀਕ ਦੇ ਆਖਰੀ ਦਿਨ ਦੌਰਾਨ ਕਈ ਤਰ੍ਹਾਂ ਦੀਆਂ ਸਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਪੇਸ਼ ਕੀਤੀਆ ਗਈਆ। ਇਸ ਦੇ ਤਹਿਤ 12 ਮਈ ਨੂੰ ਕਰਵਾਏ ਗਏ ਸਮਾਗਮ ਵਿਚ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਜਿੰਦਰਪਾਲ ਕੌਰ ਕੰਗ ਵੱਲੋਂ ਵਿਦਿਆਰਥੀਆਂ ਨੂੰ ਨਰਸਿੰਗ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਪੂਰੇ ਹਫ਼ਤੇ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਮੌਕੇ ਵੱਖ ਵੱਖ ਖੇਤਰ ਵਿਚ ਵਧੀਆ ਡਿਊਟੀ ਨਿਭਾਉਣ ਵਾਲੇ ਨਰਸਾਂ ਨੂੰ ਸਨਮਾਨਤ ਕੀਤਾ ਗਿਆ।

ਇਸ ਮੌਕੇ ਕਾਲਜ ਦੀ ਵਿਦਿਆਰਥਣ ਅਤੇ ਅਧਿਆਪਕ ਰਹਿ ਚੁੱਕੇ ਹਰਜੋਤ ਕੋਰ ਜੋ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਿਜਨਲ ਕੈਂਪਸ ਗੋਇੰਦਵਾਲ ਸਾਹਿਬ ਵਿਖੇ ਸੇਵਾਵਾਂ ਨਿਭਾ ਰਹੇ ਨੇ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਨਰਸਿੰਗ ਕਾਲਜ ਦੇ ਸਟਾਫ ਨੂੰ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਨਰਸਿੰਘ ਵੀਕ ਦੇ ਆਖਰੀ ਦਿਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰਾਜ ਬੇਦੀ ਅਤੇ ਨਰਿੰਦਰ ਕੌਰ ਬੁੱਟਰ ਵੱਲੋਂ ਸ਼ਿਰਕਤ ਕੀਤੀ ਗਈ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੱਥਕ ਡਾਸ, ਕੁਰਬਾ ਡਾਸ, ਭੰਗੜਾ, ਗਰੁੱਪ ਡਾਸ, ਗਿੱਧਾ, ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਜਾਗੋ ਵੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਨਰਸਿੰਗ ਵੀਕ ਦੌਰਾਨ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਨਰਸਿੰਗ ਕਾਲਜ ਦੇ ਸਮੂਹ ਸਟਾਫ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।
ਤਸਵੀਰਾਂ:- ਪ੍ਰਿੰਸੀਪਲ ਸ਼੍ਰੀਮਤੀ ਹਰਜਿੰਦਰਪਾਲ ਕੌਰ ਕੰਗ, ਸ੍ਰੀਮਤੀ ਹਰਜੋਤ ਕੌਰ ਅਤੇ ਸਮੂਹ ਸਟਾਫ ਕੇਕ ਕੱਟਦੇ ਹੋਏ ਅਤੇ ਸਮਾਗਮ ਦੇ ਆਖਰੀ ਦਿਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ ਮੁੱਖ ਮਹਿਮਾਨ ਰਾਜ ਬੇਦੀ ਆਨੰਦ ਪ੍ਰਿੰਸੀਪਲ ਸ਼੍ਰੀਮਤੀ ਹਰਜਿੰਦਰਪਾਲ ਕੌਰ ਕੰਗ ਸ੍ਰੀਮਤੀ ਨਰਿੰਦਰ ਕੌਰ ਬੁੱਟਰ ਪ੍ਰਿੰਸੀਪਲ ਡਾ ਅਨਮੋਲਦੀਪ ਕੌਰ ਡਾ ਮੀਨੂੰ ਚੌਧਰੀ ਅਤੇ ਵਿਦਿਆਰਥੀ।

By DTI